ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਹਰਜੋਤ ਬੈਂਸ ਵੱਲੋਂ ਜੰਗ ਦਾ ਐਲਾਨ

ਰੂਪਨਗਰ : ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਕਿ ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਐਲਾਨ l ਗ਼ੈਰਕਾਨੂੰਨੀ ਖਣਨ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ 3 FIR. ਦਰਜ ਕੀਤੀਆਂ ਗਈਆਂ ਨੇ। ਤੁਹਾਨੂੰ ਦੱਸ ਦਈਏ ਕਿ ਬੀਤੇ ਕੁਝ ਦਿਨਾਂ ਪਹਿਲਾਂ BJP ਦੇ ਜਿਲਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ ਅਤੇ ਇਲਾਕੇ ਦੇ ਕਈ ਸਮਾਜ ਸੇਵੀਆਂ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦੀਆਂ ਵੀਡੀਓਜ ਬਣਾਈਆਂ ਗਈਆਂ ਸੀ ਅਤੇ ਸੋਸ਼ਲ ਮੀਡੀਆ ਤੇ’ ਲਾਈਵ ਹੋ ਕੇ ਗੈਰ ਕਾਨੂੰਨੀ ਮਾਈਨਿੰਗ ਦਿਖਾਈ ਗਈ ਸੀ ਕਿ ਕਿਸ ਤਰੀਕੇ ਨਾਲ ਸਤਲੁਜ ਦਰਿਆ ਵਿੱਚ ਬੜੇ ਵੱਡੇ ਪੱਧਰ ਤੇ ਮਾਈਨਿੰਗ ਕੀਤੀ ਜਾ ਰਹੀ ਹੈ ਤੇ ਜਿਸ ਤੋਂ ਬਾਅਦ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ 2 FIR ਥਾਣਾ ਨੰਗਲ ਵਿਖੇ ਦਰਜ ਕੀਤੀਆਂ ਗਈਆਂ ਹਨ ਅਤੇ 1 ਕਲਵਾਂ ਚੌਕੀ ਵਿਖੇ ਦਰਜ ਕੀਤੀ ਗਈ ਹੈ। ਇਹ ਤਿੰਨ FIR ਮਾਈਨਜ਼ ਐਂਡ ਮਿਨਰਲਜ਼ ਡਿਵੈਲਪਮੈਂਟ ਰੂਲਜ਼ , 1957 ਦੀ ਧਾਰਾ 21 (1) ਅਤੇ 4 (1) ਤਹਿਤ ਦਰਜ ਕੀਤੀਆਂ ਗਈਆਂ ਹਨ। ਤੇ ਨਾਲ ਹੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਗੰਭੀਰ ਮੁੱਦੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹੋਰ ਵੀ ਕਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਤੇ ਉਨ੍ਹਾਂ ਨੇ ਸਾਰੇ ਮਹੱਤਵਪੂਰਨ ਰੂਟਾਂ ਅਤੇ ਰਸਤਿਆਂ ’ਤੇ HD ਨਾਈਟ ਵਿਜ਼ਨ ਕਲੋਜ਼ ਸਰਕਟ ਟੈਲੀਵਿਜ਼ਨ (CCTV) ਕੈਮਰੇ ਤੁਰੰਤ ਲਗਾਉਣ ਦੇ ਹੁਕਮ ਦਿੱਤੇ ਨੇ, ਜਿਨ੍ਹਾਂ ਰਾਹੀਂ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ਕੀਤੀ ਜਾ ਸਕਦੀ ਹੈ ਜਾਂ ਜਿਹੜੇ ਰਸਤੇ ਗੈਰ-ਕਾਨੂੰਨੀ ਮਾਈਨਿੰਗ ਲਈ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਹਨ, ਮੰਤਰੀ ਨੇ ਸੀਸੀਟੀਵੀ ਕੈਮਰੇ ਲਗਾਉਣ ਲਈ 15 ਦਿਨਾਂ ਦੀ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਗ਼ੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਵਿਅਕਤੀ ਕਿਸੇ ਵੀ ਰਾਜਸੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਜਾਂ ਉਸ ਦਾ ਜਿੱਡਾ ਮਰਜ਼ੀ ਵੱਡਾ ਰੁਤਬਾ ਹੋਵੇ

Tags :