15 ਅਗਸਤ ਮੌਕੇ ਝੰਡਾ ਲਹਿਰਾਉਣ ਵਾਲੇ ਮੰਤਰੀਆਂ ਦੀ ਆਈ ਲਿਸਟ

ਪੰਜਾਬ ਵਿੱਚ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣ ਸਬੰਧੀ ਸੂਚੀ ਜਾਰੀ, ਲਿਸਟ ਦੇਖੋ

15 ਅਗਸਤ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣ ਸਬੰਧੀ ਸਰਕਾਰ ਵੱਲੋਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਸੂਚੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਇਸ ਸੂਚੀ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ 18 ਨੇਤਾ ਤਿਰੰਗਾ ਲਹਿਰਾਉਣਗੇ।

ਇਸ ਸਬੰਧੀ ਪੰਜਾਬ ਰਾਜ ਦੇ ਸਾਰੇ ਡਿਵੀਜ਼ਨਾਂ, ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਾਰੇ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਫਰੀਦਕੋਟ ਵਿੱਚ CM ਮਾਨ ਅਤੇ ਜਲੰਧਰ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਧ ਤਿਰੰਗਾ ਲਹਿਰਾਉਣਗੇ
ਸਪੀਕਰ ਕੁਲਤਾਰ ਸੰਧਵਾ ਫਿਰੋਜ਼ਪੁਰ ਵਿੱਚ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿੱਚ, ਵਿੱਤ ਮੰਤਰੀ ਹਰਪਾਲ ਚੀਮਾ ਰੂਪਨਗਰ ਵਿੱਚ ਤਿਰੰਗਾ ਲਹਿਰਾਉਣਗੇ।
ਉੱਥੇ ਹੀ ਜਲੰਧਰ ਤੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਹੋਸ਼ਿਆਰਪੁਰ ਵਿੱਚ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਧ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ।

Tags :