
ਚੰਡੀਗੜ੍ਹ: ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਹਾਲਾਂਕਿ ਨਛੱਤਰ ਗਿੱਲ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਸਾਝਾ ਨਹੀਂ ਕੀਤੀ ਗਈ ਹੈ ਪਰ ਖ਼ਬਰਾਂ ਹਨ ਕਿ ਉਨ੍ਹਾਂ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ।
ਦੱਸ ਦਇਏ ਕਿ ਉਨ੍ਹਾਂ ਦਾ ਦੇਹਾਂਤ ਕਿਸ ਤਰ੍ਹਾਂ ਹੋਇਆ ਇਸ ਸੰਬੰਧੀ ਵੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਕੀਤਾ ਜਾਵੇਗਾ।
