ਫਰੀਦਕੋਟ : ਅੱਜ ਸਾਰੇ ਦੇਸ਼ ਵਿਚ 79ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਫਰੀਦਕੋਟ ਵਿੱਚ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਦਿਵਸ ਨੂੰ ਮਨਾਇਆ। ਉਨ੍ਹਾਂ ਨੇ ਆਪਣੀ ਭਾਸ਼ਣ ਰਾਹੀਂ ਉਹਨਾਂ ਸਾਰੇ ਸ਼ਹੀਦਾਂ ਅਤੇ ਵਿਰੋਧੀ ਲੀਡਰਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਦੀ ਪਰਵਾਹ ਨਾ ਕਰਦਿਆਂ ਕੁਰਬਾਨੀਆਂ ਦਿੱਤੀਆਂ
ਉਨ੍ਹਾਂ ਜਾਬਾਂਜ਼ ਯੋਧਿਆਂ ਦੀ ਵੀ ਗੱਲ ਕੀਤੀ ਗਈ ਜੋ ਆਪਣੀ ਧਰਤੀ ਦੀ ਰਖਿਆ ਲਈ ਦਲੇਰੀ ਨਾਲ ਲੜੇ। CM ਨੇ ਕਿਹਾ ਕਿ ਅਸੀਂ ਸਭ ਦੇਸ਼ਵਾਸੀਆਂ ਦੀ ਜ਼ਿੰਮੇਵਾਰੀ ਹੈ ਕਿ ਅਜਿਹੀਆਂ ਕੁਰਬਾਨੀਆਂ ਨੂੰ ਵਿਅਰਥ ਨਾ ਜਾਣ ਦਈਏ ਅਤੇ ਆਪਣੇ ਦੇਸ਼ ਦੀ ਇੱਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰੀਏ
ਲੋਕਾਂ ਨੂੰ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਅੰਦੇਰ ਪੰਜਾਬ ਵਿਚ ਉਹ ਕੰਮ ਕੀਤੇ ਹਨ ਜੋ ਆਜ਼ਾਦੀ ਤੋਂ ਬਾਅਦ ਕਦੇ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹੁਣ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਲੈ ਕੇ ਆ ਰਹੀ ਹੈ, ਜੋ ਕਿ 2 ਅਕਤੂਬਰ ਤੋਂ ਲਾਗੂ ਹੋ ਜਾਵੇਗਾ।
ਇਸ ਯੋਜਨਾ ਤਹਿਤ ਕਿਸੇ ਵੀ ਨਾਗਰਿਕ ਨੂੰ ਨਾ ਤਾਂ ਕੋਈ ਫਾਰਮ ਭਰਨ ਦੀ ਲੋੜ ਹੋਵੇਗੀ, ਨਾ ਹੀ ਕਿਸੇ ਦਫ਼ਤਰ ਦੇ ਚੱਕਰ ਲਗਾਉਣੇ ਪੈਣਗੇ। ਬਸ ਆਧਾਰ ਕਾਰਡ ਜਾਂ ਵੋਟਰ ਕਾਰਡ ਲੈ ਕੇ ਹਸਪਤਾਲ ਜਾਣਾ ਹੋਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 552 ਪ੍ਰਾਈਵੇਟ ਹਸਪਤਾਲਾਂ ਅਤੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾ ਚੁੱਕਾ ਹੈ, ਜਦਕਿ 500 ਹੋਰ ਹਸਪਤਾਲਾਂ ਨੂੰ ਜਲਦ ਹੀ ਇਸ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਜੇ ਕਿਸੇ ਪਰਿਵਾਰ ਵਿੱਚ ਕੋਈ ਵਿਅਕਤੀ ਬਿਮਾਰ ਹੋ ਜਾਂਦਾ ਹੈ ਤਾਂ ਉਸ ਦੀ ਇਲਾਜ ਦੀ ਪੂਰੀ ਲਾਗਤ ਪੰਜਾਬ ਸਰਕਾਰ ਆਪਣੇ ਸਿਰ ਲਵੇਗੀ

