Amrit Sandhu Ministries ਵੱਲੋ ਹੜ੍ਹ ਪੀੜਤ ਲੋਕਾਂ ਦੀ ਕੀਤੀ ਗਈ ਮਦਦ, ਦਿੱਤਾ ਗਿਆ ਰਾਸ਼ਨ

ਹਾਲ ਹੀ ‘ਚ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਪੀੜਤ ਹੋਏ ਲੋਕਾਂ ਦੀ ਸਹਾਇਤਾ ਲਈ Amrit Sandhu Ministries ਵੱਲੋਂ ਵੱਡਾ ਯੋਗਦਾਨ ਪਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ।

ਮਿਨਿਸਟਰੀਜ਼ ਦੇ ਸੇਵਾਦਾਰਾਂ ਨੇ ਕਿਹਾ ਕਿ ਇਹ ਸਮਾਂ ਲੋਕਾਂ ਦੇ ਨਾਲ ਖੜ੍ਹਨ ਦਾ ਹੈ ਅਤੇ ਹਰ ਸੰਭਵ ਮਦਦ ਜਾਰੀ ਰਹੇਗੀ। ਹੜ੍ਹ ਪੀੜਤ ਲੋਕਾਂ ਨੇ Amrit Sandhu Ministries ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਨੂੰ ਵੱਡਾ ਸਹਾਰਾ ਮਿਲਿਆ ਹੈ।