ਬੱਬੂ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ! ਘਰ ਦੇ ਬਾਹਰ ਵਧਾਈ ਗਈ ਸੁਰੱਖਿਆ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਥੇ ਹੀ ਹੁਣ ਸਾਹਮਣੇ ਆਇਆ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀ ਰਾਹੀਂ ਕੁਝ ਇਨਪੁਟ ਮਿਲੇ ਹਨ। ਜਿਸ ਤਹਿਤ ਮੋਹਾਲੀ ‘ਚ ਬੱਬੂ ਮਾਨ ਦੇ ਘਰ ਦੇ ਬਾਹਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਮੋਹਾਲੀ ਪੁਲਿਸ ਦੇ ਅਧਿਕਾਰੀ ਵੀ ਜਾਇਜ਼ਾ ਲੈਣ ਲਈ ਬੱਬੂ ਮਾਨ ਦੇ ਘਰ ਪਹੁੰਚ ਗਏ ਹਨ।