
ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ ਚਾਰ ਆਗੂਆਂ ਨੂੰ ਐਕਸ-ਸ਼੍ਰੇਣੀ (X-Category Security) ਦੀ ਸੀਆਰਪੀਐਫ (CRPF) ਸੁਰੱਖਿਆ ਮੁਹੱਈਆ ਕਰਵਾਈ ਹੈ। ਸੂਤਰਾਂ ਦੇ ਮੁਤਾਬਿਕ, ਇਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਜਗਦੀਪ ਸਿੰਘ ਨੱਕਈ ਅਤੇ ਅਮਰਜੀਤ ਸਿੰਘ ਟਿੱਕਾ ਸ਼ਾਮਲ ਹਨ।
ਦੱਸ ਦਇਏ ਕਿ ਇਹ ਚਾਰੇ ਆਗੂ ਹਾਲ ਹੀ ਵਿੱਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਇਨ੍ਹਾਂ ਚਾਰ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਸੀ। ਜਾਂਚ ਏਜੇਂਸੀ ਨੂੰ ਰਿਪੋਰਟ ਮਿਲੀ ਸੀ ਕਿ ਇਨ੍ਹਾਂ ਨੇਤਾਵਾਂ ‘ਤੇ ਕਿਸੇ ਵੇਲੇ ਵੀ ਹਮਲਾ ਹੋ ਸਕਦਾ ਹੈ। ਇਸਨੂੰ ਦੇਖਦੇ ਹੋਏ ਹੀ ਕੇਂਦਰ ਸਰਕਾਰ ਵਲੋਂ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ।
