ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਇਤਿਹਾਸਕ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਐਲਾਨ ਕਰਦਿਆਂ ਪੰਜਾਬ ਦੇ ਤਿੰਨ ਪ੍ਰਮੁੱਖ ਧਾਰਮਿਕ ਅਸਥਾਨਾਂ ਨਾਲ ਸਬੰਧਤ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ (Holy City) ਵਜੋਂ ਐਲਾਨ ਕਰਨ ਦਾ ਮਤਾ ਪੇਸ਼ ਕੀਤਾ।
ਇਹ ਤਿੰਨ ਸ਼ਹਿਰ ਜਿਨ੍ਹਾਂ ਨੂੰ ‘ਪਵਿੱਤਰ ਸ਼ਹਿਰ’ ਵਜੋਂ ਐਲਾਨਿਆ ਗਿਆ ਹੈ, ਉਹ ਹਨ:
- ਸ੍ਰੀ ਅੰਮ੍ਰਿਤਸਰ ਸਾਹਿਬ (ਸ੍ਰੀ ਅਕਾਲ ਤਖਤ ਸਾਹਿਬ ਦੇ ਗਲਿਆਰੇ ਸਮੇਤ)
- ਸ੍ਰੀ ਅਨੰਦਪੁਰ ਸਾਹਿਬ
- ਤਲਵੰਡੀ ਸਾਬੋ (ਤਖਤ ਸ੍ਰੀ ਦਮਦਮਾ ਸਾਹਿਬ)
ਸਰਬਸੰਮਤੀ ਨਾਲ ਮਤਾ ਪਾਸ
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਏ ਵਿਸ਼ੇਸ਼ ਸੈਸ਼ਨ ਦੇ ਅਖੀਰ ਵਿੱਚ ਇਹ ਮਤਾ ਵਿਧਾਨ ਸਭਾ ਦੇ ਵਿੱਚ ਰੱਖਿਆ। ਸਾਰੇ ਸਿਆਸੀ ਧਿਰਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਹ ਐਲਾਨ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇੱਕ ਮਹੱਤਵਪੂਰਨ ਧਾਰਮਿਕ ਮੰਗ ਨੂੰ ਪੂਰਾ ਕਰਦਾ ਹੈ।
ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਇਤਿਹਾਸਕ ਫੈਸਲੇ ਦਾ ਜ਼ਿਕਰ ਵੀ ਕੀਤਾ।
ਪਵਿੱਤਰ ਸ਼ਹਿਰ ਐਲਾਨ ਹੋਣ ਦੇ ਪ੍ਰਭਾਵ
ਪੰਜਾਬ ਸਰਕਾਰ ਦੇ ਇਸ ਅਧਿਕਾਰਤ ਐਲਾਨ ਤੋਂ ਬਾਅਦ, ਇਨ੍ਹਾਂ ਤਿੰਨਾਂ ਧਾਰਮਿਕ ਸ਼ਹਿਰਾਂ ਦੀ ਹੱਦ ਅੰਦਰ ਹੁਣ ਕੁਝ ਖਾਸ ਪਾਬੰਦੀਆਂ ਲਾਗੂ ਹੋ ਜਾਣਗੀਆਂ। ਨਵੇਂ ਨਿਯਮਾਂ ਅਨੁਸਾਰ:
- ਇਨ੍ਹਾਂ ਸ਼ਹਿਰਾਂ ਵਿੱਚ ਮੀਟ, ਸ਼ਰਾਬ ਅਤੇ ਤੰਬਾਕੂ ਆਦਿ ਦੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਜਾ ਸਕਣਗੀਆਂ।
- ਇਸ ਤੋਂ ਇਲਾਵਾ, ਇਨ੍ਹਾਂ ਵਸਤੂਆਂ ਦੀ ਵਰਤੋਂ (ਖਪਤ) ਵੀ ਜਨਤਕ ਤੌਰ ‘ਤੇ ਨਹੀਂ ਕੀਤੀ ਜਾ ਸਕੇਗੀ।
ਇਸ ਫੈਸਲੇ ਨੂੰ ਪੰਜਾਬ ਦੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੂੰ ਸੁਰੱਖਿਅਤ ਰੱਖਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ



#holycity #punjab #shrianandpursahib #breakingnews #punjab #punjabnews
