ਕੁਰੂਕਸ਼ੇਤਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਨੌਵੇਂ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਹ ਸਮਾਗਮ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਕੀਤਾ ਗਿਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਸੱਚ, ਨਿਆਂ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਰਵਉੱਚ ਬਲੀਦਾਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸੇ ਭਾਵਨਾ ਨਾਲ ‘ਗੁਰੂ ਪਰੰਪਰਾ’ ਦੀ ਸੇਵਾ ਜਾਰੀ ਰੱਖੇਗੀ। ਇਸ ਮੌਕੇ, ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਦਰਸਾਉਂਦੀ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ। ਇਹ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਗੁਰੂ ਸਾਹਿਬ ਦੇ ਅਨੋਖੇ ਸਾਹਸ ਅਤੇ ਬਲੀਦਾਨ ਨੂੰ ਸਦੀਵੀ ਬਣਾਉਣ ਦਾ ਇੱਕ ਮਹੱਤਵਪੂਰਨ ਕਦਮ ਹੈ


#HaryanaNews #PMModiNews #Haryana #KuruksehtraNews #CMNayabSainiNews
