ਪੰਜਾਬ ‘ਚ ਹੋਇਆ ਚੋਣਾਂ ਦਾ ਐਲਾਨ, ਜਾਣੋ ਕਦੋਂ ਤੇ ਕਿਹੜੀਆਂ ਪੈਣਗੀਆਂ ਵੋਟਾਂ

ਪੰਜਾਬ ‘ਚ ਇੱਕ ਵਾਰ ਫਿਰ ਤੋਂ ਚੋਣਾਂ ਹੋਣ ਜਾ ਰਹੀਆਂ ਹਨ , ਇਸ ਸਬੰਧੀ ਰਾਜ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਹੋਈ। ਦੱਸ ਦਈਏ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਕਰਵਾਈਆਂ ਜਾਣਗੀਆਂ ਅਤੇ 17 ਦਸੰਬਰ ਨੂੰ ਚੋਣਾਂ ਦੀ ਗਿਣਤੀ ਹੋਵੇਗੀ।