ਜੇ 2027 ਚ’ AAP ਪਾਰਟੀ ਮੁੜ ਸੱਤਾ ਚ’ ਆਈ ਤਾਂ ਛੱਡ ਦਵਾਂਗਾ ਰਾਜਨੀਤੀ : ਕੈਪਟਨ ਅਮਰਿੰਦਰ ਦਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡਾ ਬਿਆਨ ਦਿੰਦਿਆਂ ਸਾਬਕਾ CM BJP ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ (AAP) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਸੱਤਾ ਵਿੱਚ ਆਉਂਦੀ ਹੈ, ਤਾਂ ਉਹ ਸਿਆਸਤ ਤੋਂ ਸੰਨਿਆਸ ਲੈ ਲੈਣਗੇ। ਉਨ੍ਹਾਂ ਨੇ ਇੱਕ ਨਿਜੀ ਨੈਸ਼ਨਲ ਚੈਨਲ ਤੇ’ ਹੋਈ ਇੰਟਰਵਿਊ ਦੌਰਾਨ ਕਿਹਾ
ਕੈਪਟਨ ਨੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਸੂਬੇ ਦੇ ਲੋਕ AAP ਪਾਰਟੀ ਨੂੰ ਦੁਬਾਰਾ ਮੌਕਾ ਨਹੀਂ ਦੇਣਗੇ। ਉਨ੍ਹਾਂ ਦਾ ਇਹ ਬਿਆਨ ਵਿਰੋਧੀ ਧਿਰ ਵੱਲੋਂ 2027 ਦੀਆਂ ਚੋਣਾਂ ਲਈ ਆਪਣੀ ਰਣਨੀਤੀ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਸੂਬੇ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ


#CaptainAmrinderBigStatement #CaptainAmrinderInterview #captainannounceretirement
