ਜੀਂਦ ‘ਚ ਰੋਹਤਕ ਰੋਡ ਨੈਸ਼ਨਲ ਹਾਈਵੇ ‘ਤੇ ਪਿੰਡ ਜੈਜਾਵੰਤੀ ਨੇੜੇ ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਜਦਕਿ 40 ਤੋਂ ਵੱਧ ਜ਼ਖਮੀ ਹੋ ਗਏ ਹਨ। ਜ਼ਖਮੀ ਜ਼ਿਆਦਾਤਰ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਅਧਿਆਪਕ ਹਨ। ਇਹ ਵਿਦਿਆਰਥੀ ਅਤੇ ਅਧਿਆਪਕ CRSU UNIVERSITY, ਜੀਂਦ ਵਿੱਚ ਆਯੋਜਿਤ ਰਾਜਪਾਲ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ-ਆਪਣੇ ਸ਼ਹਿਰਾਂ ਨੂੰ ਪਰਤ ਰਹੇ ਸਨ।ਜਾਣਕਾਰੀ ਅਨੁਸਾਰ ਅੱਜ ਸਵੇਰੇ ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਜੀਂਦ ਤੋਂ ਰੋਹਤਕ ਲਈ ਰਵਾਨਾ ਹੋਈ ਸੀ। ਜਿਵੇਂ ਹੀ ਇਹ ਬੱਸ ਪਿੰਡ ਜੈਜਾਵੰਤੀ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਇਸ ਦੀ ਜ਼ਬਰਦਸਤ ਟੱਕਰ ਹੋ ਗਈ।ਟੱਕਰ ਇੰਨੀ ਜਬਰਦਸਤ ਸੀ ਕਿ ਸਾਹਮਣੇ ਤੋਂ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ। ਬੀਤੇ ਦਿਨੀਂ ਸੀਆਰਐਸਯੂ ਯੂਨੀਵਰਸਿਟੀ ਜੀਂਦ ਵਿੱਚ ਆਯੋਜਿਤ ਰਾਜਪਾਲ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਇਸ ਬੱਸ ਵਿੱਚ ਜ਼ਿਆਦਾਤਰ ਬੱਚੇ ਅਤੇ ਅਧਿਆਪਕ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸਨ।

