ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਆਇਆ ਹੈ, ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ‘USELESS’ ਕਰਾਰ ਦਿੱਤਾ ਹੈ। ਕੈਪਟਨ ਨੇ ਖੁਲਾਸਾ ਕੀਤਾ ਕਿ ਉਹ ਵੱਡੇ ਬਾਦਲ ਨੂੰ ਪਸੰਦ ਨਹੀਂ ਕਰਦੇ ਸਨ ਕਿਉਂਕਿ ਉਹ ਭਰੋਸੇਯੋਗ ਨਹੀਂ ਸਨ ਅਤੇ ਜੋ ਕਹਿੰਦੇ ਸਨ ਉਹ ਕਰਦੇ ਨਹੀਂ ਸਨ।
ਇਸ ਦੇ ਉਲਟ, ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਖੁੱਲ੍ਹ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਬਿਲਕੁਲ ਉਲਟ ਹਨ, ਉਹ ਜੋ ਕਹਿੰਦੇ ਹਨ, ਕਰਦੇ ਹਨ ਅਤੇ ਭਰੋਸੇਯੋਗ ਹਨ। ਇਸ ਲਈ ਉਹ ਸੁਖਬੀਰ ਬਾਦਲ ਨੂੰ ਪਸੰਦ ਕਰਦੇ ਸਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕੈਪਟਨ ਦਾ ਇਹ ਬਿਆਨ ਪੰਜਾਬ ਦੀ ਸਿਆਸਤ ‘ਤੇ ਡੂੰਘਾ ਅਸਰ ਪਾ ਸਕਦਾ ਹੈ ਅਤੇ ਅਕਾਲੀ ਦਲ ਦੇ ਅੰਦਰੂਨੀ ਸਮੀਕਰਨਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ


#captainonprakashsinghbadal #captainamrindersingh #captainamrinder #useless
