ਸ਼੍ਰੀ ਚਮਕੌਰ ਸਾਹਿਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕ੍ਰਿਸਮਸ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੀ ਚਮਕੌਰ ਸਾਹਿਬ ਵਿਖੇ ਰਮਨ ਹੰਸ ਮਿਨਿਸਟਰੀ ਚਰਚ ਵਿਖੇ ਪਹੁੰਚੇ ਨੇ, ਜਿੱਥੇ ਮਸੀਹੀ ਭਾਈਚਾਰੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਦੱਸੇ ਹੋਏ ਮਾਰਗ ਤੇ’ ਚੱਲਣ ਲਈ ਸਭ ਨੂੰ ਕਿਹਾ
MP ਚੰਨੀ ਨੇ ਕਿਹਾ ਕਿ ਅਜਿਹੇ ਤਿਉਹਾਰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ |
ਨਿੱਘਾ ਸਵਾਗਤ: ਚਰਚ ਪਹੁੰਚਣ ‘ਤੇ ਮਸੀਹੀ ਭਾਈਚਾਰੇ ਵੱਲੋਂ ਚੰਨੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ
ਸਾਂਝੀਵਾਲਤਾ ਦਾ ਸੰਦੇਸ਼: ਚੰਨੀ ਨੇ ਕਿਹਾ, “ਪ੍ਰਭੂ ਯਿਸੂ ਮਸੀਹ ਦੇ ਪਿਆਰ ਅਤੇ ਸ਼ਾਂਤੀ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੂਰੀ ਹੈ
ਇਸ ਮੌਕੇ ਪਾਸਟਰ ਰਮਨ ਹੰਸ ਵਲੋਂ ਸਾਬਕਾ CM ਚੰਨੀ ਦਾ ਸਨਮਾਨ ਵੀ ਕੀਤਾ ਤੇ ਉਨ੍ਹਾਂ ਲਈ ਪ੍ਰਾਥਨਾ ਕੀਤੀ ਵੀ ਕੀਤੀ
#channiatchurch #excmchanninews #channi #charanjitchannichurchvideo #channinews
