ਨਸ਼ਾ ਕਰਕੇ Thar ਚਲਾ ਰਹੇ ਬੰਦੇ ਨੇ ਕੀਤਾ ਵੱਡਾ ਕਾਂਡ, ਔਰਤ ਦੀ ਹੋਈ ਮੌਤ

ਗੁਰਦਾਸਪੁਰ ‘ਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਸਕੂਟੀ ਸਵਾਰ ਮਹਿਲਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਰਮਜੀਤ ਕੌਰ (ਉਮਰ ਲਗਭਗ 35 ਸਾਲ) ਵਜੋਂ ਹੋਈ ਹੈ, ਜੋ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਦੇ ਤੌਰ ਤੇ ਨੌਕਰੀ ਕਰਦੀ ਸੀ।

ਮਿਲੀ ਜਾਣਕਾਰੀ ਮੁਤਾਬਕ ਪਰਮਜੀਤ ਕੌਰ ਆਪਣੀ 14 ਸਾਲਾ ਧੀ ਨਾਲ ਰਹਿੰਦੀ ਸੀ ਅਤੇ ਰਾਤ ਸਮੇਂ ਸਬਜ਼ੀ ਲੈ ਕੇ ਘਰ ਵਾਪਸ ਆ ਰਹੀ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਵਿੱਚ ਆਈ ਮਹਿੰਦਰਾ ਥਾਰ ਨੇ ਉਸਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰੀ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਥਾਰ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ।

ਥਾਰ ਸਕੂਟੀ ਨੂੰ ਕਾਫੀ ਦੂਰ ਤੱਕ ਘਸੀਟਦੀ ਰਹੀ, ਜਿਸ ਕਾਰਨ ਪਰਮਜੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਥਾਨਕ ਲੋਕਾਂ ਨੇ ਉਸਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।