ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਤਰਨਤਾਰਨ : ਖਾਲੜਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਵਾਪਰੇ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਨੌਜਵਾਨ ਦੀਪਕਰਨ ਸਿੰਘ(25) ਪੁੱਤਰ ਕੁਲਦੀਪ ਸਿੰਘ ਡੇਢ ਕੁ ਸਾਲ ਪਹਿਲਾਂ ਅਮਰੀਕਾ ਗਿਆ ਸੀ। ਸਰਪੰਚ ਗੁਰਜੀਤ ਸਿੰਘ ਜੰਡ ਖਾਲੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਤੀਜਾ ਦੀਪਕਰਨ ਸਿੰਘ ਕੈਲੀਫੋਰਨੀਆ ਦੇ ਸ਼ਹਿਰ ਸੈਨ ਫ੍ਰਾਂਸਿਸਕੋ ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ 21 ਜਨਵਰੀ ਨੂੰ ਘਰ ਵਾਪਸ ਪਰਤਣ ਮੌਕੇ ਦੀਪਕਰਨ ਦੀ ਗੱਡੀ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ,ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਮਗਰੋਂ ਨਾਜ਼ੁਕ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ,ਜਿੱਥੇ ਜ਼ਿੰਦਗੀ ਮੌਤ ਦੀ ਲੜਾਈ ਲੜਦਿਆਂ ਉਸ ਨੇ ਦਮ ਤੋੜ ਦਿੱਤਾ। ਦੱਸ ਦਈਏ ਕਿ ਪਿੱਛੋਂ ਪੂਰਾ ਪਰਿਵਾਰ ਸਮੇਤ ਪਿੰਡ ਵਾਸੀ ਸਦਮੇ ਵਿੱਚ ਹਨ ਅਤੇ ਦੀਪ ਕਰਨ ਸਿੰਘ ਦੀ ਮ੍ਰਿਤਕ ਦੇਹ ਦੀ ਉਡੀਕ ਵਿੱਚ ਹਨ । ਤਾਂ ਕਿ ਅੰਤਿਮ ਰਸਮਾਂ ਪੂਰੀਆਂ ਕਰਕੇ ਉਸਦਾ ਸੰਸਕਾਰ ਕੀਤਾ ਜਾ ਸਕੇ

#GoogleNews #Punjaboy #Died #America #CaliforniaNews #LatestNews #BreakingNews #TrendingNews