ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ: ਰਾਜਧਾਨੀ ਚੰਡੀਗੜ੍ਹ ਤੋਂ ਇੱਕ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ E-MAIL ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੂਰੇ ਸ਼ਹਿਰ ਅਤੇ ਸਕੂਲ ਪ੍ਰਬੰਧਕਾਂ ਵਿੱਚ ਹਫੜਾ-ਤਫੜੀ ਮੱਚ ਗਈ

ਸਕੂਲਾਂ ਨੂੰ ਤੁਰੰਤ ਕਰਵਾਇਆ ਗਿਆ ਖਾਲੀ
ਧਮਕੀ ਭਰੀ ਮੇਲ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਬੰਧਕਾਂ ਨੇ ਸਾਵਧਾਨੀ ਵਰਤਦਿਆਂ ਪੁਲਿਸ ਨੂੰ ਸੂਚਿਤ ਕੀਤਾ। ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ, ਪ੍ਰਸ਼ਾਸਨ ਨੇ ਬਿਨਾਂ ਦੇਰੀ ਕੀਤੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਹੈ। ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਲੈ ਜਾ ਸਕਣ।

ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤਾ (Bomb Squad) ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ

ਸਕੂਲ ਦੇ ਕੋਨੇ-ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਸਾਈਬਰ ਸੈੱਲ ਦੀ ਟੀਮ ਮੇਲ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀ ਹੈ।

ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਸਖ਼ਤ ਕਰ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਅਫਵਾਹਾਂ ਵੱਲ ਧਿਆਨ ਨਾ ਦੇਣ। ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ