ਅਮਰੀਕਾ ਵਿੱਚ ਇੱਕ ਵਿਅਕਤੀ ਨੇ ਆਪਣੇ ਪੂਰੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਪਤਨੀ ਵੱਲੋਂ ਤਲਾਕ ਮੰਗਣ ਤੋਂ ਬਾਅਦ ਉਸਦੇ ਪਤੀ ਨੇ ਪੰਜ ਬੱਚਿਆ ਸਮੇਤ ਆਪਣੇ ਪਰਿਵਾਰ ਦੇ ਸੱਤ ਮੈਬਰਾਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਘਟਨਾ ਹਨੋਕ ਸਿਟੀ ਦੇ ਯੂਟਾ ਇਲਾਕੇ ਵਿੱਚ ਵਾਪਰੀ। ਇਹਨਾਂ ਮੌਤਾ ਵਿੱਚ ਇਕ ਚਾਰ ਸਾਲ ਦੀ ਬੱਚੀ ਵੀ ਸ਼ਾਮਿਲ ਸੀ। ਪੁਲਿਸ ਨੂੰ ਸਾਰੀਆ ਤੇ ਲਾਸ਼ਾ ਤੇ ਗੋਲੀਆ ਦੇ ਨਿਸ਼ਾਨ ਲੱਗੇ ਮਿਲੇ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
