ਚੰਡੀਗੜ੍ਹ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸੂਬੇ ਭਰ ਵਿੱਚ ਚਲਾਏ ਗਏ ‘ਆਪਰੇਸ਼ਨ ਪ੍ਰਹਾਰ 2.0’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ 1,100 ਤੋਂ ਵੱਧ ਅਪਰਾਧੀਆਂ ਨੂੰ ਗਿਰਫ਼ਤਾਰ ਕੀਤਾ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ਅਪਰਾਧ, ਗੈਂਗਸਟਰਵਾਦ ਅਤੇ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ। ਪਿਛਲੇ ਚਾਰ ਸਾਲਾਂ ਦੌਰਾਨ ਕਾਨੂੰਨ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਕੜੀ ਵਜੋਂ ਇਹ ਆਪ੍ਰੇਸ਼ਨ ਸੂਬਾ ਸਰਕਾਰ ਦੀ ਦ੍ਰਿੜ ਰਾਜਨੀਤਿਕ ਇੱਛਾ ਸ਼ਕਤੀ ਦਾ ਸਬੂਤ ਹੈ
ਆਪ੍ਰੇਸ਼ਨ ਪ੍ਰਹਾਰ-2: ਮੁੱਖ ਵੇਰਵੇ
ਸੋਮਵਾਰ ਤੋਂ ਸ਼ੁਰੂ ਹੋਏ ਇਸ ਦੂਜੇ ਪੜਾਅ ਵਿੱਚ ਪੁਲਿਸ ਨੇ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਹੈ:
ਇਸ ਮੁਹਿੰਮ ਵਿੱਚ 10,000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਹਨ, ਸੈਂਕੜੇ ਟੀਮਾਂ ਨੇ ਗੈਂਗਸਟਰਾਂ ਦੇ ਘਰਾਂ, ਲੁਕਣਗਾਹਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਠਿਕਾਣਿਆਂ ‘ਤੇ ਇੱਕੋ ਸਮੇਂ ਦਬਿਸ਼ ਦਿੱਤੀ। ਮੁੱਖ ਤੌਰ ‘ਤੇ ਐਲਾਨੇ ਗਏ ਅਪਰਾਧੀ (POs), ਸਰਗਰਮ ਗੈਂਗ ਮੈਂਬਰ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀ
ਗੈਂਗਸਟਰ ਵਿਰੋਧੀ ਹੈਲਪਲਾਈਨ ਜਾਰੀ
ਪੰਜਾਬ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ। ਕਿਸੇ ਵੀ ਗੈਂਗਸਟਰ, ਸ਼ੂਟਰ ਜਾਂ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।
ਹੈਲਪਲਾਈਨ ਨੰਬਰ: 93946-93946 > ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ। ‘ਆਪਰੇਸ਼ਨ ਪ੍ਰਹਾਰ 2.0’ ਨੇ ਨਾ ਸਿਰਫ਼ ਅਪਰਾਧੀਆਂ ਵਿੱਚ ਦਹਿਸ਼ਤ ਪੈਦਾ ਕੀਤੀ ਹੈ, ਸਗੋਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ਹੈ।
