ਆਪਸੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, 10 ਸਾਲ ਦੀ ਬੱਚੀ ਗੰਭੀਰ ਰੂਪ ਵਿੱਚ ਹੋਈ ਜ਼ਖਮੀ

ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਨਾਗ ਕਲਾਂ ਵਿਚ ਆਪਸੀ ਰੰਜਿਸ਼ ਨੂੰ ਲੈ ਕੇ ਇਕ ਵਾਰ ਫਿਰ ਗੋਲੀ ਚੱਲ ਗਈ ਅਤੇ ਇਸ ਦੌਰਾਨ ਇਕ 10 ਸਾਲ ਦੀ ਬੱਚੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਬੱਚੀ ਨੂੰ ਪਹਿਲਾਂ ਮਜੀਠਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਝਗੜਾ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਪੁਲਿਸ ਮੁਤਾਬਕ ਦੋਹਾਂ ਧਿਰਾਂ ਵਿਚਾਲੇ ਪਹਿਲਾਂ ਵੀ ਤਣਾਅ ਚੱਲ ਰਿਹਾ ਸੀ ਅਤੇ ਇਸੇ ਦੇ ਚਲਦੇ ਇਹ ਹਿੰਸਕ ਘਟਨਾ ਵਾਪਰੀ। ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਹਨਾ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।