ਈ-ਰਿਕਸ਼ਾ ਅਤੇ ਪਿਕਅੱਪ ਦੀ ਹੋਈ ਭਿਆਨਕ ਟੱਕਰ, ਦੋ ਵਿਅਕਤੀਆ ਸਮੇਤ ਇੱਕ ਬੱਚੇ ਦੀ ਮੌਤ

ਅਬੋਹਰ: ਅਬੋਹਰ-ਹਨੂਮਾਨਗੜ੍ਹ ਰੋਡ ’ਤੇ ਸਥਿਤ ਪਿੰਡ ਰਾਮਸਰਾ ਦੇ ਨੇੜੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਅਤੇ ਈ-ਰਿਕਸ਼ਾ ਵਿਚਾਲੇ ਹੋਈ ਜ਼ਬਰਦਸਤ ਟੱਕਰ ਨੇ ਕਈ ਪਰਿਵਾਰਾਂ ਨੂੰ ਡੂੰਘਾ ਸਦਮਾ ਦਿੱਤਾ ਹੈ।

ਹਾਦਸੇ ਦਾ ਵੇਰਵਾ

ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਰਾਮਸਰਾ ਦੇ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਈ-ਰਿਕਸ਼ਾ ਦੇ ਪਰਖੱਚੇ ਉੱਡ ਗਏ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਦੋਵਾਂ ਵਾਹਨਾਂ ਦੀ ਰਫ਼ਤਾਰ ਕਾਫੀ ਤੇਜ਼ ਸੀ, ਜਿਸ ਕਾਰਨ ਸੰਤੁਲਨ ਵਿਗੜ ਗਿਆ ਅਤੇ ਇਹ ਭਿਆਨਕ ਟੱਕਰ ਹੋ ਗਈ। ਇਸ ਦੋਰਾਨ ਦੋ ਵਿਅਕਤੀਆ ਸਮੇਤ ਇੱਕ ਬੱਚੇ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।