ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸਮਿਤੀ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਪੰਜਾਬ ਵਿੱਚ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 4 ਦਸੰਬਰ ਹੈ।

ਭਾਜਪਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (AAP) ਨੇ ਵੀ ਵੱਡਾ ਫੈਸਲਾ ਲੈਂਦਿਆਂ ਇਨ੍ਹਾਂ ਸਥਾਨਕ ਚੋਣਾਂ ਨੂੰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜਨ ਦਾ ਐਲਾਨ ਕੀਤਾ ਹੈ। ਇਸ ਲੜੀ ਤਹਿਤ ਪਾਰਟੀ ਨੇ ਆਪਣੇ ਪਹਿਲੇ 72 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਮੀਦ ਹੈ ਕਿ ਬਾਕੀ ਰਹਿੰਦੇ ਨਾਮ ਵੀ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।

ਸੂਚੀ ਜਾਰੀ ਹੁੰਦੇ ਹੀ, ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਾਰਟੀ ਦੇ ਸਾਰੇ ਐਲਾਨੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ