ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ‘ਆਪ’ ਨੇਤਾ ਨੇ ਫਰਵਰੀ ‘ਚ ਸੁਪਰੀਮ ਕੋਰਟ ‘ਚ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ,
ਜਿਸ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।