ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਕਾਰ ਹਾਦਸੇ ਵਿੱਚ ਜਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਹਾਦਸਾ ਦਸੂਹਾ ਹਾਜੀਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਚੌਹਾਣਾ ਨੇੜੇ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਧਾਇਕ ਕਰਮਵੀਰ ਸਿੰਘ ਘੁੰਮਣ ਤਲਵਾੜਾ ਕਿਸੇ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਜਦੋਂ ਉਹਨਾਂ ਦੀ ਕਾਰ ਪਿੰਡ ਚੌਹਾਣਾ ਨੇੜੇ ਪਹੁੰਚੀ ਤਾਂ ਇਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਸੜਕ ਤੋਂ ਹੇਠਾਂ ਉੱਤਰ ਗਈ। ਇਸ ਤੋਂ ਬਾਅਦ ਬੇਕਾਬੂ ਹੋਈ ਕਾਰ ਖੰਭੇ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ 5 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

