ਆਪ ਲੀਡਰਾਂ ਦੇ ਵਿਆਹ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਆਪ ਦੇ ਬਾਘਾ ਪੁਰਾਣਾ ਤੋ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਤੇ ਪਤਨੀ ਡਾ. ਗੁਰਪ੍ਰੀਤ ਕੌਰ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰਾਂ ਨੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ।ਦੱਸ ਦਈਏ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਸੀਐਮ ਭਗਵੰਤ ਮਾਨ ਨੇ ਆਪਣਾ ਦੂਜਾ ਵਿਆਹ ਕਰਵਾਇਆ ਸੀ। ਉਹ ਪਹਿਲੀ ਪਤਨੀ ਨੂੰ ਤਲਾਕ ਦੇ ਚੱਕੇ ਹਨ। ਇਸ ਮਗਰੋਂ ਆਮ ਆਦਮੀ ਪਾਰਟੀ ਵਿੱਚ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਇਸ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਾਰਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਹਾਲ ਹੀ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝੇ ਹਨ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰੀ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਦੂਜਾ ਵਿਆਹ ਕਰਵਾਇਆ ਹੈ। ਇਸ ਦੇ ਨਾਲ ਹੀ ਸੰਸਦ ਮੈਂਬਰ ਰਾਘਵ ਚੱਢਾ ਦੇ ਬਾਲੀਵੁੱਡ ਅਦਾਕਾਰਾ ਪਰਿਨੀਤੀ ਨਾਲ ਵਿਆਹ ਦੀ ਚਰਚਾ ਹੈ।
