ਵਿਧਾਨ ਸਭਾ ਹਲਕਾ ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਮਾਨ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ।। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਵਿਧਾਇਕ ਦੇ ਪੁੱਤਰ ਅਮਨਦੀਪ ਸਿੰਘ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਵਿਧਾਇਕ ਦੇ ਬੇਟੇ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਦਰਅਸਲ, 10 ਮਈ ਦੀ ਸਵੇਰ ਨੂੰ ਵਿਧਾਇਕ ਦੇ ਮੋਬਾਈਲ ‘ਤੇ ਅਣਪਛਾਤੇ ਨੰਬਰ ਤੋਂ ਧਮਕੀ ਭਰਿਆ ਸੁਨੇਹਾ ਆਇਆ ਸੀ।
ਇਸ ਤੋਂ ਬਾਅਦ ਉਸ ਨੂੰ ਇਕ ਹੋਰ ਨੰਬਰ ਤੋਂ ਮਿਸ ਕਾਲ ਆਈ। ਪਰ ਜਦੋਂ ਪੁਲਿਸ ਨੇ ਉਕਤ ਨੰਬਰ ਦੀ ਜਾਂਚ ਕੀਤੀ ਤਾਂ ਉਹ ਨੰਬਰ ਨੋਟ ਰਿਚੇਬਾਲ ਰਿਹਾ। ਅਮਨਦੀਪ ਸਿੰਘ ਨੇ ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਭੁੱਲਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਇਸ ਮਾਮਲੇ ‘ਚ ਅਣਪਛਾਤੇ ਗੈਂਗਸਟਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਐਸਐਸਪੀ ਮੁਖਵਿੰਦਰ ਸਿੰਘ ਨੇ ਸ਼ਿਕਾਇਤ ਮਿਲਦੇ ਹੀ ਕਾਰਵਾਈ ਦੇ ਹੁਕਮ ਦਿੱਤੇ ਹਨ। ਥਾਣਾ ਸਦਰ ਨਕੋਦਰ ਵਿੱਚ ਧਾਰਾ 384, 506 ਆਈਪੀਸੀ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ
