ਜਲੰਧਰ ਤੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਸਿੰਘ ਅੰਗੁਰਾਲ ਨੇ ਬੀਜੇੁਪੀ ਜੁਆਇਨ ਕਰ ਲਈ ਹੈ। ਇਸ ਮੌਕੇ ਆਮ ਆਦਮੀ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੋਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਇਕ ਜਗਦੀਪ ਕੰਬੋਜ, ਅਮਨਦੀਪ ਮੁਸਾਫ਼ਿਰ ਅਤੇ ਰਾਜਿੰਦਰ ਪਾਲ ਛੀਨਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਾਰਟੀ ਵਿਧਾਇਕਾਂ ਨੂੰ ਬੀਜੇਪੀ ਜੁਆਇੰਨ ਕਰਨ ਬਦਲੇ 20-25 ਕਰੋੜ ਦੇ ਆਫਰ ਦਿੱਤੇ ਜਾ ਰਹੇ ਹਨ।
ਦੂਜੇ ਪਾਸੇ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਭਾਜਪਾ ਪੰਜਾਬ ‘ਚ ‘ਆਪ’ ਵਿਧਾਇਕਾਂ ਨੂੰ ਡਰਾ ਧਮਕਾ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਕ ਵਿਅਕਤੀ ਨੇ ਉਸਨੂੰ ਫੋਨ ਕਰਕੇ ਭਾਜਪਾ ਵਿਚ ਸ਼ਾਮਲ ਹੋਣ ਲਈ 20 ਤੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ, ਪਰ ਉਸ ਨੇ ਇਨਕਾਰ ਕਰ ਦਿੱਤਾ। ਮੰਤਰੀ ਬਲਕਾਰ ਸਿੰਘ ਦਾ ਕਹਿਣਾ ਹੈ ਕਿ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਬਣਦਾ ਮਾਨ ਤਾਨ ਦਿੱਤਾ ਪਰ ਉਹ ਆਪਣੇ ਨਿੱਜੀ ਹਿੱਤਾਂ ਦੇ ਲਈ ਪਾਰਟੀ ਨੂੰ ਛੱਡਕੇ ਬੀਜੇਪੀ ਵੀ ਸ਼ਾਮਲ ਹੋ ਗਏ। ਜੋ ਕਿ ਬਹੁਤ ਹੀ ਦੁਖਦਾਈ ਹੈ।