ਦਲਿਤਾਂ ‘ਤੇ ਅੱਤਿਆਚਾਰ ਦੇ ਮੁੱਦੇ ‘ਤੇ ਕਾਂਗਰਸ ਖ਼ਿਲਾਫ਼ AAP ਦਾ ਪ੍ਰਦਰਸ਼ਨ, ਚੰਡੀਗੜ੍ਹ ਕਾਂਗਰਸ ਦਫ਼ਤਰ ਦਾ ਕਰੇਗੀ ਘਿਰਾਓ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਕਾਂਗਰਸ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਦਲਿਤ ਭਾਈਚਾਰੇ ਨਾਲ ਜੁੜੇ ਅੱਤਿਆਚਾਰ ਦੇ ਮਾਮਲੇ ਨੂੰ ਲੈ ਕੇ ਪਾਰਟੀ ਨੇ ਕਾਂਗਰਸ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਮਿਲੀ ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਚੰਡੀਗੜ੍ਹ ਸਥਿਤ ਕਾਂਗਰਸ ਦੇ ਦਫ਼ਤਰ ਦਾ ਘਿਰਾਓ ਕਰਨਗੇ। ਇਸ ਪ੍ਰਦਰਸ਼ਨ ਰਾਹੀਂ AAP ਵੱਲੋਂ ਦਲਿਤਾਂ ‘ਤੇ ਹੋ ਰਹੇ ਕਥਿਤ ਅੱਤਿਆਚਾਰਾਂ ਦੇ ਮੁੱਦੇ ‘ਤੇ ਕਾਂਗਰਸ ਵਿਰੁੱਧ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ।

ਪਾਰਟੀ ਵੱਲੋਂ ਇਸ ਪ੍ਰਦਰਸ਼ਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੱਲ੍ਹ ਹੋਣ ਵਾਲੇ ਇਸ ਘਿਰਾਓ ਦੌਰਾਨ AAP ਆਗੂਆਂ ਵੱਲੋਂ ਕਾਂਗਰਸ ਨੂੰ ਦਲਿਤ ਭਾਈਚਾਰੇ ਨਾਲ ਜੁੜੇ ਮੁੱਦਿਆਂ ‘ਤੇ ਜਵਾਬਦੇਹ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ