ਅੰਮ੍ਰਿਤਸਰ: ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇੱਕ ਮੈਰਿਜ ਪੈਲੇਸ ਵਿੱਚ ਵਾਪਰੇ ਸਨਸਨੀਖੇਜ਼ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਰਨਤਾਰਨ ਦੇ ਪਿੰਡ ਵਲਟੋਹਾ ਤੋਂ ‘ਆਪ’ ਸਰਪੰਚ ਜਰਮਲ ਸਿੰਘ ਦਾ ਕਤਲ ਕਰਨ ਵਾਲੇ ਦੋ ਸ਼ੂਟਰਾਂ ਨੂੰ ਪੁਲਿਸ ਨੇ ਛੱਤੀਸਗੜ੍ਹ ਦੇ ਰਾਏਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ
ਘਟਨਾ ਦਾ ਵੇਰਵਾ: ਦੱਸ ਦੇਈਏ ਕਿ ਜਰਮਲ ਸਿੰਘ ਅੰਮ੍ਰਿਤਸਰ ਦੇ ‘ਮੈਰੀ ਗੋਲਡ’ ਪੈਲੇਸ ਵਿੱਚ ਇੱਕ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ। ਇਸ ਦੌਰਾਨ ਦੋ ਹਮਲਾਵਰਾਂ ਨੇ ਬੜੀ ਬੇਰਹਿਮੀ ਨਾਲ ਉਹਨਾਂ ਦੇ ਸਿਰ ਵਿੱਚ ਗੋਲੀ ਮਾਰੀ ਸੀ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਸੀਸੀਟੀਵੀ ਫੁਟੇਜ ਵਿੱਚ ਸ਼ੂਟਰਾਂ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਉਹਨਾਂ ਦੀ ਭਾਲ ਕਰ ਰਹੀ ਸੀ। ਪੁਲਿਸ ਮੁਤਾਬਕ ਇਹਨਾਂ ਸ਼ੂਟਰਾਂ ਦੇ ਸਬੰਧ ਗੈਂਗਸਟਰਾਂ ਨਾਲ ਦੱਸੇ ਜਾ ਰਹੇ ਹਨ। ਹੁਣ ਪੰਜਾਬ ਪੁਲਿਸ ਤੇ ਛੱਤੀਸਗੜ੍ਹ ਪੁਲਿਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ ਇਹਨਾਂ ਦੋਵਾਂ ਸ਼ੂਟਰਾਂ ਨੂੰ ਫੜ੍ਹ ਲਿਆ ਤੇ ਪੁਲਿਸ ਪੰਜਾਬ ਲਿਆ ਕੇ ਅਗਲੇਰੀ ਪੁੱਛਗਿੱਛ ਕਰੇਗੀ, ਤੇ ਪਤਾ ਕਰੇਗੀ ਕੇ ਕਿਹੜੀ ਗੱਲੋਂ ਸਰਪੰਚ ਦਾ ਕਤਲ ਕੀਤਾ


#aapsarpanch #jarmalsingh #jarmalsinghsarpanch #amritsarnews #policearrestedshooterofjarmalsingh #jarmalsinghvaltoha #punjabbreakingnews #breakingnews #viralnews #googlenews
