ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਨ ਤੋਂ ਬਾਅਦ ਦੋਵਾਂ ਨੇ ਕੁਹਾੜੀ ਨਾਲ ਹਮਲਾ ਕਰਕੇ ਪਤੀ ਨੂੰ ਕੀਤਾ ਜ਼ਖਮੀ

ਅਬੋਹਰ ਦੇ ਹਲਕਾ ਬੱਲੂਆਣਾ ਦੇ ਪਿੰਡ ਰਾਮਸਰਾ ‘ਚ ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਕਥਿਤ ਤੌਰ ‘ਤੇ ਫੜੇ ਜਾਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਆਪਣੇ ਪਤੀ ‘ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਹੈ। ਇਲਾਜ ਅਧੀਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਹ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਹੈ। ਬੀਤੇ ਦਿਨ ਜਦੋਂ ਉਹ ਕੰਮ ਤੋਂ ਘਰ ਗਿਆ ਤਾਂ ਦੇਖਿਆ ਕਿ ਇਕ ਨੌਜਵਾਨ ਉਸ ਦੇ ਘਰ ਵਿਚ ਵੜਿਆ ਹੋਇਆ ਸੀ ਉਸ ਨੌਜਵਾਨ ਨੂੰ ਬਚਾਉਣ ਲਈ ਪਤਨੀ ਨੇ ਪਤੀ ਨੂੰ ਦੁੱਧ ਲਿਆਉਣ ਦਾ ਬਹਾਨਾ ਲਗਾ ਕੇ ਉਸ ਨੂੰ ਭਜਾਣਾ ਚਾਹਿਆ ਉਸ ਦੀ ਪਤਨੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਸੀ ਜਦੋਂ ਉਸ ਨੇ ਫੜ ਲਿਆ ਤਾਂ ਉਸ ਦੀ ਪਤਨੀ ਨੇ ਉਸ ਨੂੰ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦੇ ਸਿਰ ‘ਤੇ ਕੁਹਾੜੀ ਨਾਲ ਵਾਰ ਕਰਕੇ ਜ਼ਖਮੀ ਕਰ ਦਿੱਤਾ ਅਤੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ।

Tags :