ਮਜ਼ਦੂਰਾ ਨੂੰ ਲਿਜਾ ਰਹੇ ਆਟੋ ਨੂੰ ਪਿਕਅੱਪ ਨੇ ਮਾਰੀ ਜ਼ੋਰਦਾਰ ਟੱਕਰ, 1 ਦੀ ਮੌਤ, 16 ਜ਼ਖਮੀ

ਬਾਂਸਵਾੜਾ ‘ਚ ਪਿਕਅੱਪ ਅਤੇ ਆਟੋ ਵਿਚਾਲੇ ਇੱਕ ਭਿਆਨਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦਾਨਪੁਰ ਇਲਾਕੇ ਦੇ ਪਿੰਡ ਛੱਲੀਆ ਮਾੜੀ ਨੇੜੇ ਵਾਪਰੇ ਇਸ ਹਾਦਸੇ ਵਿੱਚ 16 ਲੋਕ ਜ਼ਖ਼ਮੀ ਹੋ ਗਏ। ਇਸ ਦੌਰਾਨ ਦੋ ਗੰਭੀਰ ਜ਼ਖ਼ਮੀਆਂ ਨੂੰ ਉਦੈਪੁਰ ਰੈਫ਼ਰ ਕਰ ਦਿੱਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਸੂਚਨਾ ਮਿਲਦਿਆ ਹੀ ਮੰਤਰੀ ਅਰਜੁਨ ਬਾਮਨੀਆ ਅਤੇ ਉਪ ਜ਼ਿਲ੍ਹਾ ਮੁਖੀ ਵਿਕਾਸ ਬਾਮਨੀਆ ਨੇ ਹਸਪਤਾਲ ਪਹੁੰਚ ਕੇ ਜ਼ਖਮੀਆ ਦਾ ਹਾਲ ਜਾਣਿਆ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਜਾਣਕਾਰੀ ਅਨੁਸਾਰ, ਆਟੋ ‘ਚ ਸਵਾਰ ਸਾਰੇ ਲੋਕ ਆਪਣੇ ਘਰਾਂ ਨੂੰ ਜਾ ਰਹੇ ਸਨ ਤਾਂ ਇਸ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਪਿਕਅੱਪ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਆਟੋ ਬੇਕਾਬੂ ਹੋ ਕੇ ਪਲਟ ਗਿਆ।

Tags :