SUV ਹੋਈ ਹਾਦਸੇ ਦਾ ਸ਼ਿਕਾਰ, ਪਿਉ-ਪੁੱਤ ਦੀ ਹੋਈ ਮੌਤ, 3 ਬੱਚਿਆ ਸਮੇਤ 5 ਗੰਭੀਰ ਜ਼ਖਮੀ

ਹਰਿਆਣਾ ਦੇ ਨੂੰਹ ਜ਼ਿਲ੍ਹੇ ਵਿਚ ਦਿੱਲੀ-ਮੁੰਬਈ ਐਕਸਪ੍ਰੈਸਵੇਅ ਉਤੇ ਪੈਂਦੇ ਪਿੰਡ ਰੀਠਠ ਵਿਚ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦਿੱਲੀ-ਮੁੰਬਈ ਐਕਸਪ੍ਰੈਸਵੇਅ ਉਤੇ ਮਹਿੰਦਰਾ ਐਕਸਯੂਵੀ ਕਾਰ ਡਿਵਾਈਡਰ ਨਾਲ ਟੱਕਰਾ ਗਈ।

ਹਾਦਸੇ ਵਿੱਚ ਕ੍ਰਿਸ਼ਨ ਕੁਮਾਰ (40) ਅਤੇ ਉਸ ਦੇ ਪੁੱਤਰ ਆਰਵ (9) ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਾਰ ਵਿੱਚ ਸਵਾਰ ਦੋ ਔਰਤਾਂ ਮੀਨਾਕਸ਼ੀ (37), ਪ੍ਰਤਿਭਾ (35) ਅਤੇ 3 ਬੱਚੇ ਆਰੁਸ਼ (10), ਆਸਬੀ (5) , ਸਨੀਮ (8) ਗੰਭੀਰ ਜ਼ਖ਼ਮੀ ਹੋ ਗਏ। ਸਾਰੇ ਗੁਰੂਗ੍ਰਾਮ ਦੇ ਵਸਨੀਕ ਦੱਸੇ ਜਾ ਰਹੇ ਹਨ। ਜ਼ਖਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਗੁਰੂਗ੍ਰਾਮ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਕਾਰ ਚਾਲਕ ਅਤੇ ਉਸਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਦੋ ਔਰਤਾਂ ਅਤੇ ਤਿੰਨ ਬੱਚੇ ਗੰਭੀਰ ਜ਼ਖਮੀ ਹਨ।

Tags :