ਪਤੀ ਦੀਆਂ ਅਸਥੀਆਂ ਹਰਿਦੁਆਰ ਲੈ ਕੇ ਜਾ ਰਹੀ ਪਤਨੀ ਦੀ ਵੀ ਸੜਕ ਹਾਦਸੇ ਵਿੱਚ ਹੋਈ ਮੌਤ

ਹਰਿਆਣਾ ਦੇ ਬਹਾਦੁਰਗੜ੍ਹ ‘ਚ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਪਤੀ ਦੀਆਂ ਅਸਥੀਆਂ ਹਰਿਦੁਆਰ ਲੈ ਕੇ ਜਾ ਰਹੀ ਪਤਨੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਹਾਦਸੇ ਵਿੱਚ ਪਰਿਵਾਰ ਦੇ ਕੁੱਲ 11 ਜੀਅ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।  

ਜਾਣਕਾਰੀ ਮੁਤਾਬਕ ਇੱਕ ਤੇਜ਼ ਰਫ਼ਤਾਰ ਕਰੂਜ਼ਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਉਸ ਦੇ ਪਰਿਵਾਰ ਦੇ 11 ਮੈਂਬਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਔਰਤ ਦੀ ਪਹਿਚਾਣ ਗੀਤਾ ਵਜੋਂ ਹੋਈ ਹੈ, ਜੋ ਕਿ ਗੁਜਰਾਤ ਦੀ ਰਹਿਣ ਵਾਲੀ ਹੈ।

Tags :