ਜ਼ੀਰਕਪੁਰ ਦੇ ਪੀਰਮੁਚੱਲਾ ਇਲਾਕੇ ਵਿੱਚ ਇੱਕ ਤੇਜ਼ ਰਫਤਾਰ ਕਾਰ ਚਾਲਕ ਨੇ ਗਲੀ ਵਿੱਚ ਖੇਡ ਰਹੇ 4 ਸਾਲਾ ਮਾਸੂਮ ਬੱਚੇ ਨੂੰ ਦਰੜ ਦਿੱਤਾ। ਜਿਸਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਾਰ ਚਾਲਕ ਰੋਡ ਤੇ ਬੈਠੀ ਗਾਂ ਨੂੰ ਬਚਾਉਦੇ ਹੋਏ ਬੱਚੇ ਨੂੰ ਦਰੜ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਕ ਸਾਈਡ ਦੇ ਦੋਵੇਂ ਟਾਇਰ ਬੱਚੇ ਦੇ ਉੱਪਰ ਚੜ੍ਹ ਗਏ ਤੇ ਮੌਕੇ ਤੇ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਮਾਸੂਮ ਪ੍ਰਿੰਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੰਚਕੂਲਾ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
