ਤੇਜ਼ ਰਫ਼ਤਾਰ ਕਾਰ ਨੇ ਦੋ ਮੋਟਰਸਾਈਕਲ ਸਵਾਰ ਨੌਜ਼ਵਾਨਾਂ ਨੂੰ ਮਾਰੀ ਟੱਕਰ, 1 ਦੀ ਮੌਤ, ਦੂਸਰਾ ਗੰਭੀਰ ਜ਼ਖਮੀ

ਰੋਪੜ ਰੋਡ ’ਤੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਪਿੰਡ ਸ਼ੇਰਪੁਰ ਬਸਤੀ ਦੇ 24 ਸਾਲਾ ਨੌਜਵਾਨ ਜਗਦੀਪ ਸਿੰਘ ਦੀ ਵਾਪਰੇ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਰੋਪੜ ਵਿੱਚ ਇੱਕ ਟ੍ਰੈਕਟਰ ਕੰਪਨੀ ਵਿੱਚ ਕੰਮ ਕਰਦਾ ਸੀ, ਜੋ ਕਿ ਮੋਟਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਵਾਪਿਸ ਆ ਰਿਹਾ ਸੀ।

ਇਸ ਦੋਰਾਨ ਨੌਜ਼ਵਾਨ ਜਗਦੀਪ ਦੀ ਮੌਤ ਹੋ ਗਈ ਤੇ ਜਦਿਕ ਉਸਦਾ ਦੋਸਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Tags :