26 ਸਾਲਾ ਨੌਜ਼ਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਅਮਰੀਕਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਨਵਾਂ ਸ਼ਾਲਾ ਦੇ ਰਹਿਣ ਵਾਲੇ ਨੌਜਵਾਨ ਲਵਪ੍ਰੀਤ ਸਿੰਘ ਦੀ ਅਮਰੀਕਾ ਵਿਖੇ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਦੁੱਖਦਾਇਕ ਖਬਰ ਮਿਲੀ ਹੈ, ਜਦੋਂ ਕਿ ਉਸਦੇ ਦੋ ਸਾਥੀ ਵੀ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ, ਮ੍ਰਿਤਕ ਕਰੀਬ 7 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ। ਤਿੰਨੋ ਦੋਸਤ ਕਾਰ ਵਿੱਚ ਜਾ ਰਹੇ ਸਨ ਤਾ ਪਹਾੜੀ ਇਲਾਕੇ ’ਚ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾਉਂਦੀ ਹੋਈ ਡੂੰਘੀ ਖੱਡ ’ਚ ਜਾ ਡਿੱਗੀ। ਇਸ ਹਾਦਸੇ ਵਿੱਚ ਲਵਪ੍ਰੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ।

ਮ੍ਰਿਤਕ ਦੇ ਪਰਿਵਾਰ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਘਰ ਲਿਆਂਦਾ ਜਾਵੇ ਤਾਂ ਜੋ ਲਵਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਕਰ ਸਕਣ।

Tags :