ਅਮਰੀਕਾ ਵਿੱਚ ਕੰਮ ਤੋ ਘਰ ਆ ਰਹੇ ਪੰਜਾਬੀ ਨੌਜ਼ਵਾਨ ਨੂੰ ਕਾਰ ਨੇ ਮਾਰੀ ਟੱਕਰ, ਮੌਤ

ਅਮਰੀਕਾ ਤੋਂ ਦੁੱਖਦਾਇਕ ਖਬਰ ਮਿਲੀ ਹੈ ਜਿੱਥੇ ਕਿ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹੁਸ਼ਿਆਰਪੁਰ ਦੇ ਟਾਂਡਾ ਦੇ ਅਧੀਨ ਪੈਂਦੇ ਪਿੰਡ ਜਹੂਰਾ ਦੇ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਤੇ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਵਰਿੰਦਰ ਕੰਮ ਤੋਂ ਸਾਈਕਲ ਤੇ ਘਰ ਵਾਪਸ ਆ ਰਿਹਾ ਸੀ ਤਾ ਇਸ ਦੌਰਾਨ ਹਾਈਵੇ ਤੇ ਪਿਛੋਂ ਆਈ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੌਕੇ ਤੇ ਹੀ ਵਰਿੰਦਰ ਸਿੰਘ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌਤ ਹੋ ਗਈ ਸੀ ।

Tags :