ਗੁਰੂਘਰ ਤੋ ਮੱਥਾ ਟੇਕ ਕੇ ਵਾਪਿਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਡਰਾਈਵਰ ਦੀ ਮੌਤ, 16 ਜ਼ਖਮੀ

ਮੋਗਾ ਤੋਂ ਬਹੁਤ ਹੀ ਮੰਦਭਾਗੀ ਖਬਰ ਮਿਲੀ ਹੈ, ਜਿਥੇ ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟ੍ਰੈਵਲ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਸਰਹਿੰਦ ਦੇ ਗੁਰੂ ਘਰ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਤਾ ਟੈਂਪੂ ਟ੍ਰੈਵਲ ਆਵਾਰਾ ਪਸ਼ੂ ਦੇ ਨਾਲ ਟਕਰਾ ਗਿਆ।

ਇਸ ਹਾਦਸੇ ਵਿੱਚ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਿਕ ਬੱਚਿਆਂ ਦੇ ਵੀ ਸੱਟਾਂ ਲੱਗੀਆਂ ਹਨ ਤੇ 16 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਰੈਫਰ ਕੀਤਾ ਗਿਆ ਹੈ।

Tags :