ਫਿਲੌਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਪੜ੍ਹਾਉਣ ਜਾ ਰਹੀ ਅਧਿਆਪਕਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਅਧਿਆਪਕਾ ਦੀ ਪਹਿਚਾਣ ਜਲੰਧਰ ਦੇ ਪੂਰਨ ਪੁਰ ਦੀ ਰਹਿਣ ਵਾਲੀ ਜੇਸੀਕਾ ਪਤਨੀ ਰਾਹੁਲ ਪਰਵਾਨਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਸੀਕਾ ਲੁਧਿਆਣਾ ਦੇ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਸੀ।
ਜੇਸੀਕਾ ਕਾਰ ਵਿੱਚ ਸਵਾਰ ਹੋ ਕੇ ਲੁਧਿਆਣਾ ਜਾ ਰਹੀ ਸੀ ਤਾਂ ਫਿਲੌਰ ਮੁੱਖ ਮਾਰਗ ‘ਤੇ ਟਾਇਰ ਫਟਨ ਕਾਰਨ ਫਲਾਈ ਓਵਰ ‘ਤੇ ਖੜ੍ਹੇ ਅਲਵਾਰੇ ਦੇ ਟੈਂਕਰ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਜਿਸ ਵਿੱਚ ਜੇਸੀਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਦਿਆਂ ਮੌਕੇ ‘ਤੇ ਪਹੁੰਚੇ ਥਾਣਾ ਫਿਲੌਰ ਦੇ ਏਐਸਆਈ ਵਿਜੇ ਕੁਮਾਰ ਨੇ ਦੱਸਿਆ ਕਿ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ ਗਿਆ ਹੈ ਤੇ ਜਾਂਚ ਪੜਤਾਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
