ਤੇਜ਼ ਰਫਤਾਰ ਟਰੱਕ ਨੇ ਬੱਸ ਨੂੰ ਮਾਰੀ ਟੱਕਰ, ਕਰੀਬ 11 ਲੋਕਾਂ ਦੀ ਮੌਤ, 20 ਜ਼ਖਮੀ

Rajasthan Accident News: ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇੱਥੇ ਟਰੱਕ ਦੀ ਬੱਸ ਨਾਲ ਟੱਕਰ ਹੋਣ ਕਰਕੇ ਬੱਸ ਵਿੱਚ ਸਵਾਰ 11 ਲੋਕਾਂ ਦੀ ਮੌਤ ਹੋ ਗਈ ਜਦਿਕ 20 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਯਾਤਰੀਆਂ ਨਾਲ ਭਰੀ ਬੱਸ ਗੁਜਰਾਤ ਤੋਂ ਮਥੁਰਾ ਵੱਲ ਜਾ ਰਹੀ ਸੀ ਤਾਂ ਜੈਪੁਰ ਆਗਰਾ ਰਾਸ਼ਟਰੀ ਰਾਜਮਾਰਗ ‘ਤੇ ਹੰਤਾਰਾ ਪੁਲ ‘ਤੇ ਬੱਸ ਪਲਟ ਗਈ।

ਡਰਾਈਵਰ ਨੇ ਬੱਸ ਖੜ੍ਹੀ ਕਰਕੇ ਠੀਕ ਕਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਉਦੋਂ ਪਿੱਛੇ ਤੋਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ‘ਚ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕੁਝ ਲੋਕ ਜ਼ਖਮੀ ਹੋਏ ਹਨ। ਜ਼ਖਮੀਆ ਦਾ ਇਲਾਜ ਜਾਰੀ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਸੀ।

Tags :