ਬਟਾਲਾ ਦੇ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਤੇ ਇੱਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਇਕ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਦੀ ਆਪਸ ‘ਚ ਟੱਕਰ ਹੋ ਗਈ।
ਹਾਦਸੇ ਵਿੱਚ ਗੱਡੀ ਸਵਾਰ ਚਾਰ ਲੋਕਾਂ ਵਿਚੋਂ ਤਿੰਨ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਐਕਸੀਡੈਂਟ ਵਿਚ ਤਿੰਨੇ ਮਾਰ ਗਏ ਸ਼ਖਸ, ਧਾਰੀਵਾਲ ਸ਼ਹਿਰ ਦੇ ਹਨ। ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਸੀ।
