ਦੋਆਬੇ ਵਾਲਿਆ ਲਈ ਖੁਸ਼ਖਬਰੀ, 31 ਮਾਰਚ ਤੋਂ ਸ਼ੁਰੂ ਹੋਣਗੀਆਂ ਆਦਮਪੁਰ ਏਅਰਪੋਰਟ ਤੋਂ ਉਡਾਣਾ

ਦੋਆਬੇ ਦੇ ਲੋਕਾਂ ਲਈ ਖੁਸ਼ਖਬਰੀ ਹੈ। 31 ਮਾਰਚ ਤੋਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇਸਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਦਾ ਤਹਿ ਧੰਨਵਾਦ ਕੀਤਾ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਵਰਚੂਅਲੀ 115 ਕਰੋੜ ਦੀ ਲਾਗਤ ਨਾਲ ਆਦਮਪੁਰ ਏਅਰਪੋਰਟ ਦਾ ਉਦਘਾਟਨ ਕੀਤਾ ਸੀ।

ਕੋਰੋਨਾ ਕਾਲ ਤੋਂ ਆਦਮਪੁਰ ਏਅਰਪੋਰਟ ਤੋਂ ਉਡਾਣਾ ਬੰਦ ਸਨ, ਜਿਸ ਕਾਰਨ ਪੰਜਾਬ ਖਾਸ ਕਰਕੇ ਦੁਆਬਾ ਖੇਤਰ ਦੇ ਲੋਕ ਬਹੁਤ ਪ੍ਰੇਸ਼ਾਨ ਸਨ। ਪੰਜਾਬੀਆਂ ਦੀ ਲੰਬੇ ਸਮੇਂ ਦੀ ਇਸ ਮੰਗ ਨੂੰ ਪ੍ਰਧਾਨ ਮੰਤਰੀ ਜੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਸਵੀਕਾਰ ਕੀਤਾ ਅਤੇ ਆਦਮਪੁਰ ਤੋਂ ਚੱਲਣ ਵਾਲੀ ਉਡਾਣ ਨੂੰ ਹਰੀ ਝੰਡੀ ਦੇ ਦਿੱਤੀ। ਉਡਾਣਾਂ ਬਾਰੇ ਜਾਣਕਾਰੀ ਦਿੰਦਿਆਂ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਹ ਘਰੇਲੂ ਉਡਾਣਾਂ 31 ਮਾਰਚ 2024 ਤੋਂ ਸ਼ੂਰੂ ਹੋਣਗੀਆਂ।

Tags :