ਪੰਜਾਬ ‘ਚ SAD ਦੀਆਂ 15 ਹੋਰ ਰੈਲੀਆਂ ਦਾ ਐਲਾਨ, ਅਗਸਤ-ਸਤੰਬਰ ‘ਚ ਹੋਣਗੇ ਵੱਡੇ ਸਿਆਸੀ ਇਕੱਠ

ਚੰਡੀਗੜ੍ਹ : ਅਕਾਲੀ ਦਲ (SAD) ਵੱਲੋਂ ਪੰਜਾਬ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਨੇ ਸੂਬੇ ਦੇ ਵੱਖ-ਵੱਖ ਹਲਕਿਆਂ ਵਿੱਚ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ 15 ਹੋਰ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ

ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 40 ਸਫਲ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਬਾਅਦ ਪਾਰਟੀ ਵੱਲੋਂ ਹੋਰ ਵਿਧਾਨ ਸਭਾ ਹਲਕਿਆਂ ਵਿੱਚ ਜਨ ਸਭਾਵਾਂ ਕੀਤੀਆਂ ਜਾਣਗੀਆਂ

ਤਿੰਨ ਰੈਲੀਆਂ ਹੋਣਗੀਆਂ ਸਾਲਾਨਾ ਕਾਨਫਰੰਸਾਂ

ਇਨ੍ਹਾਂ 15 ਰੈਲੀਆਂ ਵਿੱਚੋਂ ਤਿੰਨ ਵੱਡੀਆਂ ਸਾਲਾਨਾ ਕਾਨਫਰੰਸਾਂ ਹੋਣਗੀਆਂ

  • 15 ਅਗਸਤ ਨੂੰ ਇਸਰੂ ਵਿਖੇ ਸਾਲਾਨਾ ਕਾਨਫਰੰਸ
  • 20 ਅਗਸਤ ਨੂੰ ਪਿੰਡ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਦੀ ਯਾਦ ਵਿੱਚ ਕਾਨਫਰੰਸ
  • 28 ਅਗਸਤ ਨੂੰ ਬਾਬਾ ਬਕਾਲਾ ਵਿਖੇ ‘ਰੱਖੜ ਪੁੰਨਿਆ’ ਮੌਕੇ ਵਿਸ਼ੇਸ਼ ਸਮਾਗਮ

ਇਸ ਤੋਂ ਇਲਾਵਾ ਬਾਕੀ 12 ਰੈਲੀਆਂ ਵਿਧਾਨ ਸਭਾ ਹਲਕਿਆਂ ਅਨੁਸਾਰ ਕਰਵਾਈਆਂ ਜਾਣਗੀਆਂ

ਸੁਖਬੀਰ ਬਾਦਲ ਸਮੇਤ ਸੀਨੀਅਰ ਆਗੂ ਕਰਨਗੇ ਸ਼ਿਰਕਤ

ਦਲਜੀਤ ਸਿੰਘ ਚੀਮਾ ਮੁਤਾਬਕ ਇਨ੍ਹਾਂ ਰੈਲੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਪਾਰਟੀ ਵੱਲੋਂ ਰੈਲੀਆਂ ਦੀ ਪੂਰੀ ਜਾਣਕਾਰੀ ਵੀ ਜਾਰੀ ਕੀਤੀ ਗਈ ਹੈ।

ਇਨ੍ਹਾਂ ਰੈਲੀਆਂ ਰਾਹੀਂ ਅਕਾਲੀ ਦਲ ਵੱਲੋਂ ਜਿੱਥੇ ਵਰਕਰਾਂ ਨਾਲ ਸੰਪਰਕ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਹੀ ਪੰਜਾਬ ਦੀ ਸਿਆਸਤ ਵਿੱਚ ਆਪਣੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਦੀ ਰਣਨੀਤੀ ਵੀ ਨਜ਼ਰ ਆ ਰਹੀ ਹੈ