Allahabaad : ਇਲਾਹਾਬਾਦ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾ ਕੇ ਇਹ ਗੱਲ ਸਾਫ਼ ਕਰ ਦਿੱਤੀ ਹੈ ਕਿ ਜਿਹੜਾ ਵਿਅਕਤੀ ਹਿੰਦੂ ਧਰਮ ਨੂੰ ਛੱਡ ਕੇ ਈਸਾਈ ਜਾਂ ਕਿਸੇ ਹੋਰ ਧਰਮ ਵਿੱਚ ਪਰਿਵਰਤਨ ਕਰ ਲੈਂਦਾ ਹੈ, ਉਹ ਅਨੁਸੂਚਿਤ ਜਾਤੀ (SC) ਅਤੇ ਅਨੁਸੂਚਿਤ ਜਨਜਾਤੀ (ST) ਦੇ ਰਾਖਵੇਂਕਰਨ ਦੇ ਲਾਭਾਂ ਦਾ ਹੱਕਦਾਰ ਨਹੀਂ ਰਹਿੰਦਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਸਹੂਲਤਾਂ ਸਿਰਫ਼ ਹਿੰਦੂ ਧਰਮ ਦੀ ਪਾਲਣਾ ਕਰਨ ਵਾਲੇ ਵਿਅਕਤੀਆਂ ਲਈ ਹੀ ਹਨ
ਜਸਟਿਸ ਪ੍ਰਵੀਨ ਕੁਮਾਰ ਗਿਰੀ ਦੇ ਸਿੰਗਲ ਬੈਂਚ ਨੇ ਟਿੱਪਣੀ ਕੀਤੀ ਕਿ ਧਰਮ ਬਦਲਣ ਤੋਂ ਬਾਅਦ ਵੀ SC ਲਾਭ ਲੈਣ ਦੀ ਕੋਸ਼ਿਸ਼ ਕਰਨਾ ਸੰਵਿਧਾਨ ਦੀ ਉਲੰਘਣਾ ਹੈ। ਕੋਰਟ ਨੇ ਇਸ ਮਾਮਲੇ ਨੂੰ ਇੱਕ ਗੰਭੀਰ ਮੁੱਦਾ ਮੰਨਦਿਆਂ ਇਸ ‘ਤੇ ਕਾਨੂੰਨੀ ਕਾਰਵਾਈ ਦੇ ਹੁਕਮ ਦਿੱਤੇ
ਚਾਰ ਮਹੀਨਿਆਂ ਵਿੱਚ ਜਾਂਚ ਅਤੇ ਸਖ਼ਤ ਕਾਰਵਾਈ ਦੇ ਆਦੇਸ਼ :
ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ (DM) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਚਾਰ ਮਹੀਨਿਆਂ ਦੀ ਸਮਾਂ-ਸੀਮਾ ਅੰਦਰ ਉਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕਰਨ ਜਿੱਥੇ ਧਰਮ ਪਰਿਵਰਤਨ ਕਰਨ ਤੋਂ ਬਾਅਦ ਵੀ ਵਿਅਕਤੀ SC ਲਾਭਾਂ ਦਾ ਦਾਅਵਾ ਕਰ ਰਹੇ ਹਨ। ਜਾਂਚ ਤੋਂ ਬਾਅਦ, ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ
ਮਹਾਰਾਜਗੰਜ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਤਿੰਨ ਮਹੀਨਿਆਂ ਦੇ ਅੰਦਰ ਉਸ ਮਾਮਲੇ ਦੀ ਵਿਸ਼ੇਸ਼ ਜਾਂਚ ਕਰਕੇ ਕਾਰਵਾਈ ਕਰਨ ਲਈ ਕਿਹਾ ਗਿਆ ਜਿੱਥੇ ਈਸਾਈ ਧਰਮ ਅਪਣਾ ਚੁੱਕੇ ਵਿਅਕਤੀ ਵੱਲੋਂ ਆਪਣੇ ਆਪ ਨੂੰ ਹਿੰਦੂ ਦਰਸਾਇਆ ਗਿਆ ਸੀ।
ਇਸ ਮਾਮਲੇ ਵਿੱਚ ਕਾਰਵਾਈ ਲਈ ਕੋਰਟ ਨੇ ਹੇਠ ਲਿਖੇ ਉੱਚ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਹਨ:
: ਭਾਰਤ ਸਰਕਾਰ ਦੇ ਕੈਬਨਿਟ ਸਕੱਤਰ
: ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ
: ਵਧੀਕ ਮੁੱਖ ਸਕੱਤਰ, ਸਮਾਜ ਭਲਾਈ ਵਿਭਾਗ
: ਮੁੱਖ/ਵਧੀਕ ਮੁੱਖ ਸਕੱਤਰ, ਘੱਟ ਗਿਣਤੀ ਭਲਾਈ ਵਿਭਾਗ
ਅਦਾਲਤ ਨੇ ਹਿੰਦੂ ਦੀ ਪਰਿਭਾਸ਼ਾ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਹਿੰਦੂ, ਸਿੱਖ, ਬੋਧੀ, ਜੈਨ, ਆਰੀਆ ਸਮਾਜੀ, ਆਦਿ ਸਾਰੇ ਹਿੰਦੂ ਪਰੰਪਰਾ ਦੇ ਹਿੱਸੇ ਹਨ। ਕਾਨੂੰਨੀ ਤੌਰ ‘ਤੇ, ਕੋਈ ਵੀ ਵਿਅਕਤੀ ਜੋ ਮੁਸਲਮਾਨ, ਈਸਾਈ, ਪਾਰਸੀ ਜਾਂ ਯਹੂਦੀ ਨਹੀਂ ਹੈ, ਉਸਨੂੰ ਹਿੰਦੂ ਮੰਨਿਆ ਜਾਂਦਾ ਹੈ। SC ਲਾਭ ਸਿਰਫ਼ ਹਿੰਦੂਆਂ ਨੂੰ ਹੀ ਮਿਲਦੇ ਹਨ। ਧਰਮ ਬਦਲਣ ਮਗਰੋਂ ਕੋਈ ਵੀ ਵਿਅਕਤੀ ਇਨ੍ਹਾਂ ਲਾਭਾਂ ਦਾ ਦਾਅਵਾ ਨਹੀਂ ਕਰ ਸਕਦਾ
ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਸੁਪਰੀਮ ਕੋਰਟ ਦੇ ਸੀ. ਸੇਲਵਰਾਨੀ ਕੇਸ ਦਾ ਹਵਾਲਾ ਦਿੱਤਾ। ਕੋਰਟ ਨੇ ਕਿਹਾ ਕਿ ਲਾਭ ਲੈਣ ਦੇ ਮਕਸਦ ਨਾਲ ਧਰਮ ਪਰਿਵਰਤਨ ਕਰਨਾ ਸੰਵਿਧਾਨ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ

justice praveen kumar giri

allahabad high court
#scstreservation #allahabaadhighcourt #justiceparveenkumargiri #Nationalnews #nationalbreakingnews
