ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਸਵਾਲਾਂ ਦੀ ਬੌਛਾਰ ਕਰ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਆਪਣੀ ਸਥਿਤੀ ਸਪੱਸ਼ਟ ਕਰੇ
“ਕੀ ਅਮਿਤ ਸ਼ਾਹ 1600 ਕਰੋੜ ਦਾ ਚੈੱਕ ਲੈ ਕੇ ਆਏ ਹਨ?”
ਅਮਨ ਅਰੋੜਾ ਨੇ ਪਿਛਲੇ ਸਾਲ ਆਏ ਹੜ੍ਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਕੁਦਰਤੀ ਆਫ਼ਤ ਦੌਰਾਨ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਸੀ। ਉਨ੍ਹਾਂ ਯਾਦ ਕਰਵਾਇਆ ਕਿ ਪ੍ਰਧਾਨ ਮੰਤਰੀ ਨੇ ਸੂਬੇ ਲਈ 1600 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਸੀ, ਪਰ ਅਜੇ ਤੱਕ ਪੰਜਾਬ ਨੂੰ ਇੱਕ ਰੁਪਿਆ ਵੀ ਨਹੀਂ ਮਿਲਿਆ
ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ:
“ਜੇਕਰ ਗ੍ਰਹਿ ਮੰਤਰੀ ਅੱਜ ਪੰਜਾਬ ਆ ਰਹੇ ਹਨ, ਤਾਂ ਕੀ ਉਹ ਆਪਣੇ ਨਾਲ 1600 ਕਰੋੜ ਰੁਪਏ ਦਾ ਚੈੱਕ ਲੈ ਕੇ ਆਏ ਹਨ? ਜੇਕਰ ਲਿਆਏ ਹਨ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਣ, ਨਹੀਂ ਤਾਂ ਰੈਲੀ ਵਿੱਚ ਜਨਤਾ ਨੂੰ ਦੱਸਣ ਕਿ ਪੰਜਾਬ ਦਾ ਹੱਕ ਕਿਉਂ ਰੋਕਿਆ ਗਿਆ ਹੈ।”
ਕੀ ਗਈ ਫੰਡਾਂ ਦੀ ਰਾਸ਼ੀ ‘ਤੇ ਚੁੱਕੇ ਸਵਾਲ
ਅਮਨ ਅਰੋੜਾ ਨੇ ਪੇਂਡੂ ਵਿਕਾਸ ਫੰਡ (RDF) ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਕਰੋੜਾਂ ਰੁਪਏ ਰੋਕ ਕੇ ਰੱਖੇ ਹੋਏ ਹਨ। ਇਸ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਇਹ ਰਾਸ਼ੀ ਕਦੋਂ ਜਾਰੀ ਕਰੇ
