ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹੋਣਗੇ ਹੁਣ ਵੱਡੇ ਖੁਲਾਸੇ

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਤੇ ਕਾਊਂਟਰ ਇੰਟੇਲਿਜੇੰਸ ਨਾਲ ਕੀਤੇ ਜੁਆਇੰਟ ਆਪਰੇਸ਼ਨ ਦੌਰਾਨ ਪਪਲਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ | ਪਿਛਲੇ ਦਿਨੀ ਖ਼ਬਰ ਆਈ ਸੀ ਕਿ ਅੰਮ੍ਰਿਤਪਾਲ ਤੇ ਪਪਲਪ੍ਰੀਤ ਹੁਸ਼ਿਆਰਪੁਰ ਚ’ ਨਾਕੇ ਨੂੰ ਤੋੜ ਭੱਜਣ ਚ’ ਸਫ਼ਲ ਹੋ ਗਏ ਸੀ | ਜਿਸ ਤੋਂ ਬਾਅਦ ਲਗਾਤਾਰ ਪੁਲਿਸ ਵਲੋਂ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀ ਭਾਲ ਕੀਤੀ ਜਾ ਰਹੀ ਸੀ | ਤੇ ਅੱਜ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲ ਗਈ ਹੈ ਜਦੋ ਪਪਲਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਆ ਤੇ ਆਉਣ ਵਾਲੇ ਸਮੇਂ ਚ’ ਪਪਲਪ੍ਰੀਤ ਅੰਮ੍ਰਿਤਪਾਲ ਬਾਰੇ ਵੱਡੇ ਖੁਲਾਸੇ ਕਰੇਗਾ

Tags :