ਇੰਨੀ ਪੁਲਿਸ ਹੋਣ ਦੇ ਬਾਵਜੂਦ ਵੀ ਅੰਮ੍ਰਿਤਪਾਲ ਕਿਵੇਂ ਹੋ ਗਿਆ ਫ਼ਰਾਰ : HC

ਅੰਮ੍ਰਿਤਪਾਲ ਨੂੰ ਲੈਕੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਚ’ ਸੁਣਵਾਈ ਹੋਈ ਹੈ | ਹਾਈ-ਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗਿ੍ਰਫਤਾਰ ਕਰਨ ਵਿੱਚ ਬਿਲਕੁੱਲ ਫੇਲ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ 80 ਹਜ਼ਾਰ ਪੁਲਿਸ ਕਰਮੀ ਹੋਣ ਦੇ ਬਾਵਜੂਦ ਵੀ ਅੰਮ੍ਰਿਤਪਾਲ ਕਿਵੇਂ ਫਰਾਰ ਹੋ ਸਕਦਾ ਹੈ ਅਤੇ ਉਹ ਉਸ ਸਮੇਂ ਕੀ ਕਰ ਰਹੇ ਸਨ। ਹਾਈਕੋਰਟ ਨੇ ਇਸਤੋ ਇਲਾਵਾ ਕਿਹਾ ਕਿ ਅੰਮ੍ਰਿਤਪਾਲ ਦੇ ਸਾਥੀ ਫੜੇ ਗਏ ਹਨ ਪਰ ਹਾਲੇ ਤੱਕ ਅੰਮ੍ਰਿਤਪਾਲ ਨੂੰ ਕਿਉਂ ਨੀ ਫੜਿਆ ਗਿਆ। ਉਹਨਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਦੇਸ਼ ਲਈ ਖਤਰਾ ਹੈ ਤਾਂ ਹੁਣ ਤੱਕ ਉਹ ਫਰਾਰ ਕਿਉਂ ਹੈ।

Tags :