ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਤੋਂ ਬਾਅਦ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ, ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ, ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਿਸ ਕੰਮ ਕਰ ਰਹੀ ਹੈ, ਸਮੂਹ ਪੰਜਾਬੀਆਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ । ਅਮ੍ਰਿਤਪਾਲ ਨੂੰ ਪੁਲਿਸ ਦੇ ਵਲੋਂ ਨਕੋਦਰ ਤੋਂ ਹਿਰਾਸਤ ‘ਚ ਕਰ ਲਿਆ ਗਿਆ। ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਪੁਲਿਸ ਅੰਮ੍ਰਿਤਪਾਲ ਨੂੰ ਗਿਰਫ਼ਤਾਰ ਕਰਕੇ ਜਲੰਧਰ ਲੈ ਕੇ ਜਾ ਰਹੀ ਹੈ ਤੇ ਇਸਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰਖੇੜਾ ਵਿੱਚ ਵੀ ਪੰਜਾਬ ਪੁਲਿਸ ਨੇ ਘੇਰਾ ਪਾ ਰੱਖਿਆ ਹੈ ਤੇ ਪੰਜਾਬ ਭਰ ਵਿੱਚ ਇੰਟਰਨੈੱਟ ਸੇਵਾ ਕੱਲ 12 ਵਜੇ ਤੱਕ ਬੰਦ ਕਰ ਦਿੱਤੀ ਗਈ ਹੈ।
