ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਗਿ੍ਰਫਤਾਰ ਕੀਤੇ ਗਏ 360 ਸਿੱਖ ਨੌਜ਼ਵਾਨਾਂ ਵਿੱਚੋ 348 ਨੋਜ਼ਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਰਕਾਰ ਪੱਧਰ ਉਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ।