ਅੰਮ੍ਰਿਤਪਾਲ ਸਿੰਘ ਨੂੰ ਫ਼ਰਾਰ ਹੋਏ ਨੂੰ ਅੱਜ ਪੰਜ ਦਿਨ ਹੋ ਗਏ ਨੇ ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਨੇ। ਦੱਸਦੀਏ ਹੁਣ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਹੈ ਤੇ ਪੰਜਾਬ ਪੁਲਿਸ ਨੇ ਸਾਰੇ ਹਵਾਈ ਅੱਡੇ ਤੇ ਬੰਦਰਗਾਹਾਂ ‘ਤੇ ਹਰ ਜਗ੍ਹਾ ਅੰਮ੍ਰਿਤਪਾਲ ਬਾਰੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਹੈ